Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਸਤੰਬਰ 'ਚ ਹੋ ਸਕਦੀਆਂ ਨੇ ਪੰਜਾਬ 'ਚ ਪੰਚਾਇਤੀ ਚੋਣਾਂ
ਜਲੰਧਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲੀਡਰਸ਼ਿਪ ਵਾਲੀ ਕਾਂਗਰਸ ਸਰਕਾਰ ਨੇ ਹੁਣ ਸੂਬੇ 'ਚ ਪੰਚਾਇਤ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਨੇ ਅਧਿਕਾਰਕ ਰੂਪ ਨਾਲ ਚੁਣਾਵੀ ਤਰੀਕਾਂ ਬਾਰੇ ਕੋਈ ਬਿਆਨ ਤਾਂ ਨਹੀਂ ਦਿੱਤਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਸਬੰੰਧਤ ਵਿਭਾਗ ਨੂੰ ਸਤੰਬਰ ਮਹੀਨੇ 'ਚ ਪੰਚਾਇਤ ਚੋਣਾਂ ਕਰਵਾਉਣ ਲਈ ਕਿਹਾ ਹੈ। ਸੂਬੇ 'ਚ 144 ਬਲਾਕ ਸਮਿਤੀਆਂ ਅਤੇ 13400 ਜ਼ਿਲਾ ਪ੍ਰੀਸ਼ਦਾਂ ਹਨ। ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਿਤੀਆਂ ਦੀ ਮਿਆਦ 9 ਜੁਲਾਈ ਨੂੰ ਖਤਮ ਹੋ ਰਹੀ ਹੈ। ਇਸੇ ਤਰ੍ਹਾਂ ਗ੍ਰਾਮ ਪੰਚਾਇਤਾਂ ਦੀ ਮਿਆਦ ਵੀ 9 ਅਗਸਤ ਨੂੰ ਖਤਮ ਹੋ ਜਾਏਗੀ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਕਿਹਾ ਹੈ ਕਿ ਜਦੋਂ ਪੰਚਾਇਤੀ ਰਾਜ ਸੰਸਥਾਵਾਂ ਦੀ ਮਿਆਦ ਖਤਮ ਹੋ ਜਾਵੇ ਤਾਂ ਉਨ੍ਹਾਂ ਦੀ ਵਾਗਡੋਰ ਚੋਣਾਂ ਹੋਣ ਤਕ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇ। ਪਿਛਲੀ ਵਾਰ ਚੋਣਾਂ ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ 2013 'ਚ ਸੰਪੰਨ ਹੋਈਆਂ ਸਨ।
ਜੂਨ 'ਚ ਸੂਬਾ ਕੈਬਨਿਟ ਨੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਲੋਕਲ ਬਾਡੀਜ਼ ਸੰਸਥਾਵਾਂ 'ਚ ਔਰਤਾਂ ਲਈ ਰਾਖਵਾਂਕਰਨ ਨੂੰ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਉਹ ਔਰਤਾਂ ਨੂੰ ਪੰਚਾਇਤੀ ਅਤੇ ਸ਼ਹਿਰੀ ਲੋਕਲ ਬਾਡੀਜ਼ ਸੰਸਥਾਵਾਂ 'ਚ ਮਰਦਾਂ ਦੇ ਬਰਾਬਰ 50 ਫੀਸਦੀ ਤਕ ਪ੍ਰਤੀਨਿਧੀਤਵ ਦੇਣਗੇ, ਜਿਸ 'ਤੇ ਉਨ੍ਹਾਂ ਨੇ ਅਮਲ ਕੀਤਾ ਹੈ। ਹੁਣ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣਾਂ ਨੂੰ ਸੱਤਾਧਾਰੀ ਅਮਰਿੰਦਰ ਸਰਕਾਰ ਜਿੱਤਣ ਦੀਆਂ ਇੱਛਾ ਨਾਲ ਤਿਆਰੀਆਂ ਕਰ ਰਹੀਆਂ ਹਨ। ਅਜੇ ਤਕ ਸੂਬੇ ਵਿਧਾਨਸਭਾ ਚੋਣਾਂ ਤੋਂ ਬਾਅਦ ਜਿੰਨੀਆਂ ਵੀ ਚੋਣਾਂ ਜਾਂ ਉਪ ਚੋਣਾਂ ਹੋਈਆਂ ਹਨ, ਨੂੰ ਕਾਂਗਰਸ ਨੇ ਸ਼ਾਨ ਨਾਲ ਜਿੱਤਿਆ ਹੈ ਅਤੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੋਵਾਂ ਨੂੰ ਕਰਾਰੀ ਸਿਆਸੀ ਮਾਤ ਦਿੱਤੀ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੰਕੇਤ ਦਿੱਤੇ ਹਨ ਕਿ ਸਤੰਬਰ ਦੇ ਅਖੀਰ 'ਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਰਕਾਰ ਵਲੋਂ ਕਰਵਾ ਦਿੱਤੀਆਂ ਜਾਣਗੀਆਂ। ਪੰਚਾਇਤੀ ਚੋਣਾਂ ਪਹਿਲਾਂ ਅਗਸਤ ਮਹੀਨੇ 'ਚ ਕਰਵਾਉਣ ਦਾ ਇਰਾਦਾ ਸੀ ਪਰ ਬਾਅਦ 'ਚ ਇਸ ਨੂੰ ਹੁਣ ਸਤੰਬਰ ਮਹੀਨੇ 'ਚ ਕਰ ਦਿੱਤਾ ਗਿਆ ਹੈ। ਸਰਕਾਰੀ ਹਲਕਿਆਂ ਨੇ ਦੱਸਿਆ ਹੈ ਕਿ ਹੁਣ ਪੰਚਾਇਤੀ ਰਾਜ ਸੰਸਥਾਵਾਂ 'ਚ ਔਰਤਾਂ ਦਾ ਵੀ ਮਰਦਾਂ ਦੇ ਬਰਾਬਰ ਦਬਦਬਾ ਰਹੇਗਾ। ਪਹਿਲੀ ਵਾਰ ਪੰਚਾਇਤੀ ਰਾਜ ਸੰਸਥਾਵਾਂ 'ਚ ਭਾਰੀ ਗਿਣਤੀ 'ਚ ਮਹਿਲਾ ਚਿਹਰੇ ਸਾਹਮਣੇ ਦਿਖਾਈ ਦੇਣਗੇ। ਔਰਤਾਂ ਨੂੰ ਅੱਗੇ ਲਿਆਉਣਾ ਵੀ ਸਾਰੀਆਂ ਸਿਆਸੀ ਪਾਰਟੀਆਂ ਲਈ ਇਕ ਚੁਣੌਤੀ ਹੋਵੇਗੀ। ਕਾਂਗਰਸ ਪੰਚਾਇਤੀ ਚੋਣਾਂ ਨੂੰ ਜੇਕਰ ਭਾਰੀ ਬਹੁਮਤ ਨਾਲ ਜਿੱਤਣ 'ਚ ਕਾਮਯਾਬ ਰਹਿੰਦੀ ਹੈ ਤਾਂ ਉਸ ਸਥਿਤੀ 'ਚ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਉਸ ਦੇ ਜਿੱਤਣ ਦਾ ਰਸਤਾ ਸਾਫ ਹੋ ਜਾਵੇਗਾ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback