Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਜਾਪਾਨ 'ਚ ਕਹਿਰ ਵਰ੍ਹਾ ਰਹੀ ਹੈ ਗਰਮੀ, 65 ਦੀ ਮੌਤ 22 ਹਜ਼ਾਰ ਤੋਂ ਜ਼ਿਆਦਾ ਹਸਪਤਾਲ ਦਾਖਲ
ਜਾਪਾਨ ਵਿਚ ਝੁਲਸਾਉਣ ਵਾਲੀ ਗਰਮੀ ਪੈ ਰਹੀ ਹੈ। ਕਈ ਇਲਾਕਿਆਂ ਵਿਚ ਪਾਰਾ 42 ਡਿਗਰੀ ਤੱਕ ਪੁੱਜ ਗਿਆ ਹੈ। ਸਾਲ 2020 ਦੇ ਓਲੰਪਿਕ ਨੂੰ ਸਿਰਫ ਦੋ ਸਾਲ ਪਹਿਲਾਂ ਟੋਕੀਓ ਵਿਚ ਤਾਪਮਾਨ ਰਿਕਾਰਡ ਉਚਾਈ 'ਤੇ ਪਹੁੰਚ ਗਿਆ ਹੈ। ਇਹ ਦੇਸ਼ ਵਿਚ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਤਾਪਮਾਨ ਹੈ। ਦੇਸ਼ ਵਿਚ ਦੋ ਹਫਤੇ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਹੁਣ ਤੱਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅਧਿਕਾਰੀ ਮੁਤਾਬਕ 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਪਾਨ ਦੇ ਮੌਸਮ ਵਿਭਾਗ ਨੇ ਵੱਧਦੇ ਤਾਪਮਾਨ ਨੂੰ ਲੈ ਕੇ ਪੂਰੇ ਦੇਸ਼ ਵਿਚ ਚਿਤਾਵਨੀ ਜਾਰੀ ਕੀਤੀ ਹੈ।
ਜਾਪਾਨ ਦੀ ਫਾਇਰ ਐਂਡ ਡਿਜ਼ਾਸਟਰ ਮੈਨੇਜਮੈਂਟ ਏਜੰਸੀ ਦੇ ਬਿਆਨ ਮੁਤਾਬਕ ਇਸ ਹਫਤੇ ਗਰਮੀ ਕਾਰਨ ਘੱਟੋ-ਘੱਟ 65 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 22647 ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਪਾਨ ਦੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਲੋਕਾਂ ਨੂੰ ਏ.ਸੀ. ਵਾਲੀਆਂ ਥਾਵਾਂ ਵਿਚ ਰਹਿਣ, ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਅਤੇ ਬਾਹਰ ਨਿਕਲਣ ਵਿਚ ਇਹਤਿਆਤ ਵਰਤਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿਚ ਤਾਪਮਾਨ 35 ਡਿਗਰੀ ਜਾਂ ਇਸ ਤੋਂ ਜ਼ਿਆਦਾ ਹੈ, ਉਨ੍ਹਾਂ ਨੂੰ ਕਾਫੀ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਵਿਚ ਛੋਟੇ ਬੱਚਿਆਂ ਅਤੇ ਬਜ਼ੁਰਗ ਲੋਕਾਂ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਟੋਕੀਓ ਦੇ ਬਾਹਰ ਸੈਤਾਮਾ ਦੇ ਕੁਮਾਗਿਆ ਵਿਚ ਤਾਪਮਾਨ 41.1 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ ਹੈ। ਪੱਛਮੀ ਟੋਕੀਓ ਦੇ ਓਮੇ ਵਿਚ ਤਾਪਮਾਨ 40.3 ਡਿਗਰੀ ਸੈਲਸੀਅਸ ਚਲਾ ਗਿਆ। ਟੋਕੀਓ ਵਿਚ ਪਹਿਲੀ ਵਾਰ 40 ਡਿਗਰੀ ਤੋਂ ਜ਼ਿਆਦਾ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਹਫਤੇ ਸਥਿਤੀ ਥੋੜੀ ਆਮ ਹੋ ਸਕਦੀ ਹੈ ਪਰ ਤਾਪਮਾਨ ਫਿਰ ਵੀ 33 ਡਿਗਰੀ ਸੈਲਸੀਅਸ ਦੇ ਨੇੜੇ ਹੀ ਰਹੇਗਾ। ਜਾਪਾਨ ਵਿਚ ਆਮਤੌਰ 'ਤੇ ਠੰਡ ਵਿਚ ਤਾਪਮਾਨ ਘੱਟੋ-ਘੱਟ 5 ਡਿਗਰੀ ਅਤੇ ਗਰਮੀਆਂ ਵਿਚ ਜ਼ਿਆਦਾਤਰ 26 ਡਿਗਰੀ ਰਹਿੰਦਾ ਹੈ। ਰਾਜਧਾਨੀ ਟੋਕੀਓ ਦੇ ਜ਼ਿਆਦਾਤਰ ਇਲਾਕਿਆਂ ਵਿਚ ਸੋਮਵਾਰ ਨੂੰ ਪਾਰਾ 40 ਡਿਗਰੀ ਦੇ ਪਾਰ ਰਿਹਾ। ਦੇਸ਼ ਦੇ ਅਧਿਆਤਮਕ ਸ਼ਹਿਰ ਕਿਓਟੋ ਵਿਚ ਪਿਛਲੇ ਪੂਰੇ ਹਫਤੇ ਤਾਪਮਾਨ 38 ਡਿਗਰੀ ਤੋਂ ਉਪਰ ਰਿਹਾ। ਇਸ ਕਾਰਨ ਸ਼ਹਿਰ ਦੇ ਸਭ ਤੋਂ ਵੱਡੇ ਸੈਲਾਨੀ ਸਮਾਰੋਹ ਪਰੇਡ ਫਾਰ ਦਿ ਜਿਓਨ ਮਤਸੁਰੀ ਨੂੰ ਵੀ ਰੱਦ ਕਰਨਾ ਪਿਆ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback