Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਸੁਖਬੀਰ ਨੇ ਰਾਹੁਲ ਗਾਂਧੀ ਨੂੰ ਪੁੱਛਿਆ: ਜਗਦੀਸ਼ ਟਾਈਟਲਰ ਨੂੰ ਕਾਂਗਰਸ `ਚ ਕਿਉਂ ਨਹੀਂ ਕੱਢ ਰਿਹਾ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਲੋਕਾਂ ਨੂੰ ਜੁਆਬ ਦੇਵੇ ਕਿ ਕੀ ਉਹ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚੋਂ ਕੱਢੇਗਾ ਅਤੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏਗਾ ਜਾਂ ਫਿਰ ਉਹਨਾਂ ਖ਼ਿਲਾਫ ਕਾਰਵਾਈ ਕਰਨ ਤੋਂ ਪਹਿਲਾਂ ਅਦਾਲਤਾਂ ਦੁਆਰਾ ਉਹਨਾਂ ਨੂੰ ਸਜ਼ਾ ਸੁਣਾਏ ਜਾਣ ਦੀ ਉਡੀਕ ਕਰੇਗਾ।
ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਮਗਰੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਹੁਲ ਨੂੰ ਆਪਣੀ ਖਾਮੋਸ਼ੀ ਤੋੜਣੀ ਚਾਹੀਦੀ ਹੈ ਅਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਨੇ ਕੁੱਝ ਮਹੀਨੇ ਪਹਿਲਾਂ ਇਹ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਿਉਂ ਕੀਤੀ ਸੀ ਕਿ 1984 ਵਿਚ ਹੋਏ ਸਿੱਖ ਕਤਲੇਆਮ ਵਿਚ ਕੋਈ ਕਾਂਗਰਸੀ ਆਗੂ ਸ਼ਾਮਿਲ ਨਹੀਂ ਸੀ। ਉਹਨਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਰਾਹੁਲ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ ਇਸ ਲਈ ਕਾਰਵਾਈ ਕਰਨ ਤੋਂ ਡਰ ਗਿਆ ਹੈ, ਕਿਉਂਕਿ ਉਹ ਮਹਿਸੂਸ ਕਰਦਾ ਹੈ ਕਿ ਜੇ ਉਸ ਨੇ ਅਜਿਹਾ ਕੀਤਾ ਤਾਂ ਦੋਸ਼ੀ ਕਾਂਗਰਸੀ ਆਗੂ ਸਾਰਾ ਭਾਂਡਾ ਭੰਨ ਦੇਣਗੇ ਅਤੇ ਦੱਸ ਦੇਣਗੇ ਕਿ ਕਿਸ ਤਰਾਂ ਉਸ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਆਪਣੀ ਨਿਗਰਾਨੀ ਵਿਚ ਦਿੱਲੀ ਦੀਆਂ ਗਲੀਆਂ ਅੰਦਰ ਸਿੱਖਾਂ ਦਾ ਸਮੂਹਿਕ ਕਤਲੇਆਮ ਕਰਵਾਇਆ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਕੋਰਟ ਵੱਲੋਂ ਇਹ ਕਹੇ ਜਾਣ ਮਗਰੋਂ ਕਿ ਸੱਜਣ ਕੁਮਾਰ ਸਿਆਸੀ ਸਰਪ੍ਰਸਤੀ ਕਰਕੇ 34 ਸਾਲ ਕਾਨੂੰਨ ਤੋਂ ਬਚਿਆ ਰਿਹਾ, ਚੋਣ ਕਮਿਸ਼ਨ ਨੂੰ ਕਾਂਗਰਸ ਪਾਰਟੀ ਦੇ ਖ਼ਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਮਾਨਤਾ ਰੱਦ ਹੋਣੀ ਚਾਹੀਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋ ਕਰਵਾਏ ਕਤਲੇਆਮ ਦੇ 3000 ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਆਪਣੀ ਲੜਾਈ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਅਸੀਂ ਹਰ ਕੇਸ ਦਾ ਨਿਪਟਾਰਾ ਕਰਵਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਮਨੁੱਖਤਾ ਖਿਲਾਫ ਕੀਤੇ ਅਪਰਾਧਾਂ ਲਈ ਜ਼ਿੰਮੇਵਾਰ ਸਾਰੇ ਕਾਂਗਰਸੀ ਆਗੂਆਂ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸੰਸਦ ਵਿਚ ਕਾਂਗਰਸ ਦੀ ਪੋਲ ਖੋਲਣ ਵਿਚ ਵੱਡੀ ਭੂਮਿਕਾ ਨਿਭਾਈ ਸੀ, ਜਿਸ ਨੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿਚ ਜਗਦੀਸ਼ ਟਾਈਟਲਰ ਦਾ ਨਾਂ ਆਉਣ ਮਗਰੋਂ ਕਾਰਵਾਈ ਵਾਲੀ ਰਿਪੋਰਟ (ਏਟੀਐਸ) ਨਾਲ ਛੇੜਛਾੜ ਕੀਤੀ ਸੀ। ਉਹਨਾਂ ਕਿਹਾ ਕਿ 2014 ਵਿਚ ਅਕਾਲੀ ਦਲ ਅਤੇ ਪਰਕਾਸ਼ ਸਿੰਘ ਬਾਦਲਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ 1984 ਕਤਲੇਆਮ ਨਾਲ ਸੰਬੰਧਿਤ ਉਹਨਾਂ ਸਾਰੇ ਕੇਸ ਨੂੰ ਮੁੜ ਖੋਲਣ ਦੀ ਬੇਨਤੀ ਕੀਤੀ ਸੀ, ਜਿਹਨਾਂ ਨੂੰ ਕਾਂਗਰਸ ਵੱਲੋਂ ਬੰਦ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਸਾਡੀ ਬੇਨਤੀ ਸਵੀਕਾਰ ਕਰਨ ਲਈ ਅਸੀਂ ਮੋਦੀ ਜੀ ਦੇ ਧੰਨਵਾਦੀ ਹਾਂ, ਜਿਸ ਕਰਕੇ ਦੋ ਸਜ਼ਾਵਾਂ ਹੋ ਚੁੱਕੀਆਂ ਹਨ। ਉਹਨਾਂ ਕੇਸਾਂ ਨੂੰ ਦੁਬਾਰਾ ਖੋਲਣ ਮਗਰੋਂ ਇੱਕ ਸਾਲ ਦੇ ਅੰਦਰ ਹੀ ਫੁਰਤੀ ਨਾਲ ਇਨਸਾਫ ਦੇਣ ਲਈ ਨਿਆਂਪਾਲਿਕਾ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਅੱਜ ਕੋਰ ਕਮੇਟੀ ਨੇ ਉਹਨਾਂ ਗਵਾਹਾਂ ਦੀ ਬਹਾਦਰੀ ਅਤੇ ਦਲੇਰੀ ਦੀ ਸ਼ਲਾਘਾ ਕੀਤੀ, ਜਿਹੜੇ ਕਾਂਗਰਸੀ ਗੁੰਡਿਆਂ ਦੀ ਧਮਕੀਆਂ ਅਤੇ ਡਰਾਵਿਆਂ ਤੋਂ ਡਰੇ ਅਤੇ ਝੁਕੇ ਨਹੀਂ ਅਤੇ ਸੱਜਣ ਕੁਮਾਰ ਅਤੇ ਹੋਰ ਕਾਂਗਰਸੀ ਗੁੰਡਿਆਂ ਨੂੰ ਸਜ਼ਾ ਦਿਵਾਉਣ ਲਈ ਨਿਡਰ ਹੋ ਕੇ ਕਾਨੂੰਨੀ ਲੜਾਈ ਲੜਦੇ ਰਹੇ। ਐਸਜੀਪੀਸੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਝਾਅ ਦਿੱਤਾ ਕਿ 1984 ਦੇ ਕੇਸਾਂ ਨਾਲ ਜੁੜੇ ਸਾਰੇ ਗਵਾਹਾਂ ਅਤੇ ਵਕੀਲਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨ ਕੀਤਾ ਜਾਵੇ। ਐਸਜੀਪੀਸੀ ਪ੍ਰਧਾਨ ਨੇ ਬਾਅਦ ਵਿਚ ਐਲਾਨ ਕੀਤਾ ਕਿ ਗਵਾਹਾਂ ਜਗਦੀਸ਼ ਕੌਰ, ਨਿਰਪ੍ਰੀਤ ਕੌਰ ਅਤੇ ਜਗਸੀਰ ਸਿੰਘ ਤੋਂ ਇਲਾਵਾ ਸੀਨੀਅਰ ਵਕੀਲਾਂ ਐਚ ਐਸ ਫੂਲਕਾ, ਆਰ ਐਸ ਚੀਮਾ, ਗੁਰਬਖ਼ਸ਼ ਸਿੰਘ ਅਤੇ ਉਹਨਾਂ ਦੀ ਟੀਮਾਂ ਦਾ 26 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੁਆਰਾ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਕੌਰ ਕਮੇਟੀ ਨੇ ਸੂਬੇ ਅੰਦਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ ਉੱਤੇ ਹੇਰਾਫੇਰੀਆਂ ਕਰਕੇ ਮਾਹੌਲ ਖ਼ਰਾਬ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕਰਨ ਵਾਲਾ ਮਤਾ ਵੀ ਪਾਸ ਕੀਤਾ। ਮਤੇ ਵਿਚ ਕਿਹਾ ਕਿ ਅਧਿਕਾਰੀਆਂ ਨੂੰ ਪਾਰਟੀ ਵਿਧਾਇਕਾਂ ਅਤੇ ਆਗੂਆਂ ਦੀ ਮਰਜ਼ੀ ਮੁਤਾਬਿਕ ਕੰਮ ਕਰਨ ਦਾ ਨਿਰਦੇਸ਼ ਦੇ ਕੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਭਾਵੇਂਕਿ ਅਕਾਲੀ ਦਲ ਵੱਲੋਂ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਨਹੀਂ ਲੜੀਆਂ ਜਾ ਰਹੀਆਂ ਹਨ, ਫਿਰ ਵੀ ਅਕਾਲੀ ਦਲ ਨਾਲ ਜੁੜੇ ਵਰਕਰਾਂ ਨੂੰ ਨਾਮਜ਼ਦਗੀਆਂ ਦਖ਼ਲ ਕਰਨ ਲਈ ਸਰਕਾਰੀ ਦਫਤਰਾਂ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਅਤੇ ਨਾ ਹੀ ਉਹਨਾਂ ਨੂੰ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਮੀਟਿੰਗ ਵਿਚ ਇਹ ਵੀ ਕਿਹਾ ਗਿਆ ਕਿ ਰਾਜ ਚੋਣ ਕਮਿਸ਼ਨ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਸਾਬਿਤ ਹੋ ਰਿਹਾ ਹੈ।
ਕੋਰ ਕਮੇਟੀ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਅਟਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਹਰੀ ਸਿੰਘ ਜ਼ੀਰਾ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜੰਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਹਰਚਰਨ ਬੈਂਸ ਵੀ ਹਾਜ਼ਿਰ ਸਨ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback