Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਜੇ ਸਰਕਾਰ ਰਾਫੇਲ ਸੌਦੇ ਚ ਸੱਚੀ ਫਿਰ ਜਾਂਚ ਤੋਂ ਕਿਉਂ ਭੱਜ ਰਹੀ : ਜਾਖੜ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਰਾਫੇਲ ਸੌਦੇ ਵਿਚ ਆਪਣੇ ਆਪ ਨੂੰ ਪਾਕ ਸਾਫ ਸਮਝਦੀ ਹੈ ਤਾਂ ਫਿਰ ਇਸ ਮਾਮਲੇ ਦੀ ਸੰਯੁਕਤ ਪਾਰਲੀਮਾਨੀ ਕਮੇਟੀ ਤੋਂ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਜੁੜੇ ਅਤਿ ਸੰਵੇਦਨਸ਼ੀਲ ਮਸਲੇ ਦੀ ਜਾਂਚ ਲਈ ਸੰਯੁਕਤ ਪਾਰਲੀਮਾਨੀ ਕਮੇਟੀ ਦੀ ਜਾਂਚ ਹੀ ਸਭ ਤੋਂ ਬਿਹਤਰ ਬਦਲ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸਰਵਉਚ ਅਦਾਲਤ ਦੇ ਫੈਸਲੇ ਦੀ ਭਾਜਪਾ ਗਲਤ ਵਿਆਖਿਆ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਦਾਲਤੀ ਫੈਸਲੇ ਵਿਚ ਅਜਿਹਾ ਬਿਲਕੁੱਲ ਨਹੀਂ ਕਿਹਾ ਗਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਨਹੀਂ ਹੋ ਸਕਦੀ ਬਲਕਿ ਅਦਾਲਤ ਨੇ ਤਾਂ ਮੰਨਿਆ ਹੈ ਕਿ ਕੁਝ ਵਿਸ਼ੇ ਅਦਾਲਤੀ ਨਜ਼ਰਸਾਨੀ ਤੋਂ ਅੱਗੇ ਦੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਮੰਨਿਆ ਹੈ ਕਿ ਕੁਝ ਸਵਾਲਾਂ ਦੀ ਸਮੀਖਿਆ ਉਸਦੇ ਨਿਆਂਇਕ ਦਾਇਰੇ ਵਿਚ ਨਹੀਂ ਆਉਂਦੀ ਹੈ ਅਤੇ ਉਸਦੀਆਂ ਕੁਝ ਸੀਮਾਵਾਂ ਹਨ।
ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਦਾਲਤ ਕੋਲ ਵੀ ਝੂਠੇ ਤੱਥ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਮੋਦੀ ਸਰਕਾਰ ਵੱਲੋਂ ਮਨਘੜਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਹਾਜ਼ਾਂ ਦੀ ਕੀਮਤ ਆਦਿ ਸਬੰਧੀ ਜਾਣਕਾਰੀ ਕੈਗ ਨੂੰ ਦਿੱਤੀ ਗਈ ਸੀ ਜਿਸ ਨੂੰ ਪਾਰਲੀਮੈਂਟ ਦੀ ਪਬਲਿਕ ਅਕਾਊਂਟਸ ਕਮੇਟੀ ਪੀ.ਏ.ਸੀ. ਵੱਲੋਂ ਵੀ ਵਾਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੀ.ਏ.ਸੀ. ਦੇ ਚੇਅਰਮੈਨ ਤਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਵਿਚ ਆਗੂ ਮਲਿਕਾਅਰਜੁਨ ਖੜਗੇ ਹਨ ਅਤੇ ਉਨ੍ਹਾਂ ਦੀ ਕਮੇਟੀ ਕੋਲ ਅਜਿਹੀ ਕੋਈ ਵੀ ਕੈਗ ਦੀ ਰਿਪੋਟ ਨਹੀਂ ਆਈ ਹੈ, ਜਿਸ ਤੋਂ ਸੱਪਸ਼ਟ ਹੁੰਦਾ ਹੈ ਕਿ ਮੋਦੀ ਸਰਕਾਰ ਨਾ ਸਿਰਫ ਪੂਰੇ ਦੇਸ਼ ਨੂੰ ਇਸ ਮੁੱਦੇ 'ਤੇ ਹਨੇਰੇ ਵਿਚ ਰੱਖ ਰਹੀ ਹੈ ਸਗੋਂ ਇਸ ਨੇ ਮਾਣਯੋਗ ਅਦਾਲਤ ਨੂੰ ਵੀ ਗੁੰਮਰਾਹਕੁੰਨ ਜਾਣਕਾਰੀਆਂ ਪੇਸ਼ ਕੀਤੀਆਂ ਹਨ।
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback