Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਮੁੱਖ ਪੰਨਾ
ਵਿਦੇਸ਼
ਦੇਸ਼
ਪੰਜਾਬ
ਈ-ਪੇਪਰ
ਵੀਡੀਓ ਗੈਲਰੀ
ਫੋਟੋ ਗੈਲਰੀ
View Details
<< Back
ਵਿਜੇ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ, ਸਰਕਾਰ ਨੂੰ ਮਿਲੇਗਾ ਜਾਇਦਾਦ ਜ਼ਬਤ ਕਰਨ ਦਾ ਅਧਿਕਾਰ
ਮੁੰਬਈ-ਸ਼ਰਾਬ ਦਾ ਸਾਬਕਾ ਕਾਰੋਬਾਰੀ ਵਿਜੇ ਮਾਲਿਆ ਜਿਹੜਾ ਬੈਂਕਾਂ ਦਾ 9000 ਕਰੋੜ ਰੁਪਏ ਕਰਜ਼ਾ ਨਾ ਮੋੜਨ ਦਾ ਦੋਸ਼ੀ ਹੈ ਨੂੰ ਅੱਜ ਮੁੰਬਈ ਦੀ ਅਦਾਲਤ ਵਲੋਂ ਉਸ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਣ (ਐਫ. ਈ. ਓ.) ਨਾਲ ਇਕ ਹੋਰ ਝਟਕਾ ਲੱਗਾ ਹੈ | ਉਸ ਨੂੰ ਪਹਿਲਾ ਝਟਕਾ ਉਸ ਸਮੇਂ ਲੱਗਾ ਸੀ ਜਦੋਂ ਕੁਝ ਹਫ਼ਤੇ ਪਹਿਲਾਂ ਲੰਡਨ ਦੀ ਇਕ ਅਦਾਲਤ ਨੇ ਉਸ ਦੀ ਹਵਾਲਗੀ ਦਾ ਹੁਕਮ ਦਿੱਤਾ ਸੀ | ਮਾਲਿਆ ਅੱਜ ਐਫ. ਈ. ਓ. ਐਕਟ ਤਹਿਤ ਭਗੌੜਾ ਆਰਥਿਕ ਅਪਰਾਧੀ ਐਲਾਨੇ ਜਾਣ ਵਾਲਾ ਪਹਿਲਾ ਕਾਰੋਬਾਰੀ ਹੈ ਅਤੇ ਇਹ ਕਾਨੂੰਨ ਅਗਸਤ 2018 ਵਿਚ ਹੋਂਦ 'ਚ ਆਇਆ ਸੀ | ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਇਸ ਮਕਸਦ ਲਈ ਐਫ. ਈ. ਓ. ਐਕਟ ਤਹਿਤ ਬਣੀ ਵਿਸ਼ੇਸ਼ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ | ਏਜੰਸੀ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਮਾਲਿਆ ਜਿਹੜਾ ਮੌਜੂਦਾ ਸਮੇਂ ਬਰਤਾਨੀਆ ਵਿਚ ਰਹਿ ਰਿਹਾ ਹੈ ਨੂੰ ਭਗੌੜਾ ਐਲਾਨਿਆ ਜਾਵੇ ਅਤੇ ਐਕਟ ਦੀ ਵਿਵਸਥਾ ਮੁਤਾਬਿਕ ਉਸ ਦੀ ਜਾਇਦਾਦ ਜ਼ਬਤ ਕਰਕੇ ਭਾਰਤ ਸਰਕਾਰ ਦੇ ਕਬਜ਼ੇ ਵਿਚ ਲਿਆਂਦੀ ਜਾਵੇ | ਈ. ਡੀ. ਦੀ ਅਰਜ਼ੀ ਨੂੰ ਅੰਸ਼ਿਕ ਰੂਪ ਵਿਚ ਸਵੀਕਾਰ ਕਰ ਲਿਆ ਹੈ | ਜੱਜ ਐਮ. ਐਸ. ਆਜ਼ਮੀ ਨੇ ਆਪਣੇ ਹੁਕਮ ਵਿਚ ਕਿਹਾ ਕਿ ਵਿਜੇ ਮਾਲਿਆ ਐਕਟ ਦੀ ਧਾਰਾ 12 (1) ਤਹਿਤ ਭਗੌੜਾ ਆਰਥਿਕ ਅਪਰਾਧੀ ਐਲਾਨਿਆਂ ਜਾਂਦਾ ਹੈ | ਜਾਇਦਾਦ ਜ਼ਬਤ ਕਰਨ ਬਾਰੇ ਈ. ਡੀ. ਦੀ ਅਰਜ਼ੀ ਦੇ ਦੂਸਰੇ ਹਿੱਸੇ 'ਤੇ ਸੁਣਵਾਈ 5 ਫਰਵਰੀ ਤੋਂ ਸ਼ੁਰੂ ਹੋਵੇਗੀ | ਇਤਫਾਕ ਨਾਲ ਇਹੀ ਅਦਾਲਤ ਹੀਰਾ ਵਪਾਰੀਆਂ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੂੰ ਪੰਜਾਬ ਨੈਸ਼ਨਲ ਬੈਂਕ ਨਾਲ ਘੁਟਾਲਾ ਕਰਨ ਦੇ ਮਾਮਲੇ ਵਿਚ ਭਗੌੜਾ ਆਰਥਿਕ ਅਪਰਾਧੀ ਐਲਾਨਣ ਦੀ ਈ. ਡੀ. ਦੀ ਅਪੀਲ 'ਤੇ ਸੁਣਵਾਈ ਕਰ ਰਹੀ ਹੈ | ਮਾਲਿਆ ਦੇ ਵਕੀਲਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਹੁਕਮ 'ਤੇ ਚਾਰ ਹਫ਼ਤਿਆਂ ਲਈ ਰੋਕ ਲਾਈ ਜਾਵੇ, ਤਾਂ ਜੋ ਉਹ ਇਸ ਦੀ ਮੁਕੰਮਲ ਕਾਪੀ ਹਾਸਲ ਕਰਕੇ ਹਾਈ ਕੋਰਟ ਵਿਚ ਅਪੀਲ ਕਰ ਸਕਣ ਪਰ ਜੱਜ ਨੇ ਉਨ੍ਹਾਂ ਦੀ ਇਹ ਬੇਨਤੀ ਖਾਰਜ ਕਰਦਿਆਂ ਕਿਹਾ ਕਿ ਐਫ. ਈ. ਓ. ਐਕਟ ਤਹਿਤ ਕੋਈ ਅਦਾਲਤ ਆਪਣੇ ਹੁਕਮ 'ਤੇ ਰੋਕ ਨਹੀਂ ਲਾ ਸਕਦੀ | ਈ. ਡੀ. ਦੇ ਵਕੀਲ ਡੀ. ਐਨ. ਸਿੰਘ ਨੇ ਦਲੀਲ ਦਿੱਤੀ ਸੀ ਕਿ ਬਰਤਾਨਵੀ ਅਦਾਲਤ ਵਿਚ ਹਵਾਲਗੀ ਪ੍ਰਕਿਰਿਆ ਇਸ ਗੱਲ ਦਾ ਵੱਡਾ ਸਬੂਤ ਹੈ ਕਿ ਉਹ ਵਾਪਸ ਪਰਤਣ ਦੀ ਇੱਛਾ ਨਹੀਂ ਰੱਖਦਾ | ਮਾਲਿਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਸ ਨੇ ਆਪਣੀ ਹਵਾਲਗੀ ਮਾਮਲੇ ਦੀ ਸੁਣਵਾਈ ਦੌਰਾਨ ਲੰਡਨ ਵਿਚ ਮੈਜਿਸਟਰੇਟ ਦੀ ਅਦਾਲਤ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਸੀ ਅਤੇ ਜ਼ਮਾਨਤ ਲੈ ਲਈ ਸੀ, ਇਸ ਕਰਕੇ ਉਸ ਨੂੰ ਭਗੌੜਾ ਕਰਾਰ ਨਹੀਂ ਦਿੱਤਾ ਜਾ ਸਕਦਾ | ਉਨ੍ਹਾਂ ਈ. ਡੀ. ਦੇ ਇਸ ਦਾਅਵੇ 'ਤੇ ਵੀ ਸਵਾਲ ਉਠਾਇਆ ਕਿ ਉਹ ਸ਼ੱਕੀ ਹਾਲਾਤ ਵਿਚ ਭਾਰਤ ਤੋਂ ਚਲਾ ਗਿਆ ਸੀ ਅਤੇ ਦਲੀਲ ਦਿੱਤੀ ਕਿ ਉਹ ਵਰਲਡ ਮੋਟਰ ਸਪੋਰਟਸ ਦੀ ਮੀਟਿੰਗ ਵਿਚ ਐਫ 1 ਟੀਮ (ਫੋਰਸ ਇੰਡੀਆ) ਦੇ ਡਾਇਰੈਕਟਰ ਵਜੋਂ ਸ਼ਾਮਿਲ ਹੋਣ ਲਈ ਗਿਆ ਸੀ | ਮਾਲਿਆ 2 ਮਾਰਚ, 2016 ਨੂੰ ਭਾਰਤ ਤੋਂ ਚਲਾ ਗਿਆ ਸੀ | ਲੰਡਨ ਦੀ ਅਦਾਲਤ ਨੇ 10 ਦਸੰਬਰ, 2018 ਨੂੰ ਉਸ ਦੀ ਹਵਾਲਗੀ ਦਾ ਹੁਕਮ ਦਿੱਤਾ ਸੀ | ਜੇਕਰ ਕੋਈ ਵਿਅਕਤੀ 100 ਕਰੋੜ ਜਾਂ ਇਸ ਤੋਂ ਵੀ ਵੱਧ ਦੀ ਰਕਮ ਦਾ ਘੁਟਾਲਾ ਕਰਕੇ ਦੇਸ਼ ਤੋਂ ਚਲਾ ਜਾਂਦਾ ਹੈ ਅਤੇ ਵਾਪਸ ਆਉਣ ਤੋਂ ਇਨਕਾਰ ਕਰ ਦਿੰਦਾ ਹੈ ਅਤੇ ਜੇਕਰ ਮਾਮਲੇ ਵਿਚ ਉਸ ਦੇ ਿਖ਼ਲਾਫ਼ ਵਾਰੰਟ ਜਾਰੀ ਹੁੰਦੇ ਹਨ ਤਾਂ ਉਸ ਨੂੰ ਐੈਫ. ਈ. ਓ. ਐਕਟ ਤਹਿਤ ਭਗੌੜਾ ਆਰਥਿਕ ਅਪਰਾਧੀ ਕਰਾਰ ਦਿੱਤਾ ਜਾ ਸਕਦਾ ਹੈ |
ਮਨੋਰੰਜਨ
ਮੁੱਖ ਖ਼ਬਰਾਂ
US Election 2024 : ਪੁਲਾੜ ਤੋਂ ਵੋਟ ਪਾਵੇਗੀ Sunita Williams, ਕਿਵੇਂ ਸੰਭਵ ਹੋਵੇਗਾ ਇਹ, ਦਿਲਚਸਪ ਹੈ Process
ਨਵੀਂ ਦਿੱਲੀ : NASA ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams Cast Vote) ਅਤੇ ਬੁਚ ਵਿਲਮੋਰ (Butch Wilmore) ਪੁਲਾੜ ਵਿੱਚ ਫਸੇ ਹੋਏ ਹਨ।...
Kejriwal Bail : ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ, ਬੋਲੇ- ਰੱਬ ਦਾ ਬਹੁਤ ਬਹੁਤ ਧੰਨਵਾਦ, ਮੇਰੇ ਖੂਨ ਦੀ ਹਰ ਬੂੰਦ ਦੇਸ਼ ਲਈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਤੋਂ ਬਾਹਰ ਆ ਗਏ। ਉਨ੍ਹਾਂ ਬਾਹਰ ਆਉਂਦੇ ਹੀ ਸਮਰਥਕਾਂ ਨੂੰ ਸੰਬੋਧਨ ਕੀਤਾ। ਉਸ ਨੇ ਰੱਬ ਦਾ ਬਹ...
ਵਿਗਿਆਨੀ ਹਾਸਲ ਕਰਨਗੇ ਮੀਂਹ ਰੋਕਣ ਦੀ ਮੁਹਾਰਤ, ਹੜ੍ਹ-ਸੋਕੇ ਦੀਆਂ ਘਟਨਾਵਾਂ ਰੋਕਣ ’ਚ ਮਿਲੇਗੀ ਮਦਦ
ਨਵੀਂ ਦਿੱਲੀ: ਪੌਣ ਪਾਣੀ ਤਬਦੀਲੀ ਕਾਰਨ ਦੇਸ਼ ’ਚ ਕਦੇ ਭਾਰੀ ਬਾਰਿਸ਼ ਕਾਰਨ ਹੜ੍ਹ ਆ ਜਾਂਦੇ ਹਨ, ਤਾਂ ਕਦੇ ਕੁਝ ਇਲਾਕਿਆਂ ’ਚ ਬਾਰਿਸ਼ ਨਾ ਹੋਣ ਕਾਰਨ ਸੋਕੇ ਦੇ ਹਾਲਾ...
Jammu Kashmir Terror Attack: ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ, ਬਾਰਾਮੂਲਾ 'ਚ 3 ਅੱਤਵਾਦੀ ਢੇਰ; ਆਪਰੇਸ਼ਨ ਜਾਰੀ
ਸ੍ਰੀਨਗਰ : ਜੰਮੂ-ਕਸ਼ਮੀਰ (jammu and kashmir) ਦੇ ਬਾਰਾਮੂਲਾ (baramulla) 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਦੋ ਅੱਤਵਾਦ...
'ਮਣੀਪੁਰ 'ਤੇ ਮੂੰਹ 'ਚ ਦਹੀ ਜੰਮਿਆ...', ਊਧਵ ਦੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ; ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਮੁੰਬਈ : (Shiv Sena attack PM Modi) ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਧੜਾ MVA ਲਗਾਤਾਰ ਸਰਕਾਰ 'ਤੇ ਹਮ...
Swachh Bharat Diwas: ਟਰੇਨਾਂ ਤੇ ਰੇਲਵੇ ਸਟੇਸ਼ਨਾਂ 'ਤੇ ਨਹੀਂ ਨਜ਼ਰ ਆਵੇਗੀ ਗੰਦਗੀ, ਅੱਜ ਤੋਂ ਸ਼ੁਰੂ ਹੋਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
ਨਵੀਂ ਦਿੱਲੀ : ਰਾਸ਼ਟਰਪਿਤਾ ਗਾਂਧੀ ਜੈਅੰਤੀ (Gandhi Jayanti) ਦੇ ਮੌਕੇ 'ਤੇ ਹਰ ਸਾਲ ਰੇਲਵੇ ਸਵੱਛਤਾ ਹੀ ਸੇਵਾ ਮੁਹਿੰਮ ਚਲਾਉਂਦਾ ਹੈ। ਇਸ ਵਾਰ ਇਹ ਵਿਸ਼ੇਸ਼...
PM Modi In Jammu : '3 ਪਰਿਵਾਰਾਂ ਨੇ ਜੋ ਕੀਤਾ ਉਹ ਕਿਸੇ ਪਾਪ ਤੋਂ ਘੱਟ ਨਹੀਂ'; ਪੜ੍ਹੋ PM ਮੋਦੀ ਦੇ ਭਾਸ਼ਣ ਦੀਆਂ 10 ਵੱਡੀਆਂ ਗੱਲਾਂ
ਜੰਮੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਸ਼ਨੀਵਾਰ) ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ,...
ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਬਣੀ ਕਮਲਾ ਹੈਰਿਸ, ਸ਼ਿਕਾਗੋ ਕਨਵੈਨਸ਼ਨ ਵਿਚ ਮਨਜ਼ੂਰ ਕੀਤੀ ਪਾਰਟੀ ਰਸਮੀ ਉਮੀਦਵਾਰੀ
ਅਮਰੀਕਾ ਵਿਚ ਆਗਾਮੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੁਣ ਦੀ ਪ੍ਰਕਿਰਿਆ ਵੀਰਵਾਰ ਨੂੰ ਪੂਰੀ ਹੋ ਗਈ। ਸ਼ਿਕਾਗੋ ਵਿਚ ਚਾਰ ਰੋਜ਼ਾ ਡੈਮੋਕ੍ਰੇ...
Russia-Ukraine War : ਰੂਸ ਨੇ ਯੂਕਰੇਨ 'ਤੇ Missiles ਤੇ Drones ਨਾਲ ਕੀਤਾ ਹਮਲਾ, ਕੀਵ 'ਚ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼; 3 ਦੀ ਮੌਤ
ਯੂਕਰੇਨ ਦੀ ਫ਼ੌਜ (Ukrainian military) ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ (missile and dro...
J&K Election 2024 : ਭਾਜਪਾ ਨੇ ਜਾਰੀ ਕੀਤੀ ਨਵੀਂ ਸੂਚੀ, 15 ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ, ਜਾਣੋ ਕੌਣ ਕਿੱਥੋਂ ਲੜੇਗਾ ਚੋਣ
ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਸਿਰਫ਼ 15 ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਹਨ। ਇ...
Advertisements
Feedback